Agriculture Law:ਰਾਜਪਾਲ ਦਾ ਘਿਰਾਓ ਕਰਨ ਲਈ ਕਿਸਾਨ ਅਮਲੋਹ ਤੋਂ ਚੰਡੀਗੜ੍ਹ ਲਈ ਰਵਾਨਾ - ਤਿੰਨ ਖੇਤੀਬਾੜੀ ਕਾਨੂੰਨਾਂ
ਸ੍ਰੀ ਫਤਿਹਗੜ੍ਹ ਸਾਹਿਬ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤਾ ਜਾ ਰਿਹੇ ਧਰਨੇ ਨੂੰ 7 ਮਹੀਨੇ ਦਾ ਸਮਾਂ ਪੂਰਾ ਹੋ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਨੂੰਨ ਨੂੰ ਰੱਦ ਕਰਵਾਉਣ ਦੇ ਵੱਖਵੱਖ ਪ੍ਰੋਗਰਾਮਾਂ ਨੂੰ ਉਲੀਕੇ ਜਾਂਦੇ ਹਨ। ਇਸੇ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਸੂਬਿਆਂ ਦੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਸਦੇ ਚੱਲਦੇ ਅਮਲੋਹ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨ ਚੰਡੀਗੜ੍ਹ ਨੂੰ ਰਵਾਨਾ ਹੋਏ ਹਨ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਹੈ। 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਹਨ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।