'ਖੇਤੀ ਕਾਨੂੰਨ ਸਿਰਫ ਕਿਸਾਨਾਂ ਲਈ ਨਹੀਂ ਮਜਦੂਰਾਂ ਲਈ ਵੀ ਘਾਤਕ' - ਖੇਤੀ ਕਾਨੂੰਨਾਂ ਖਿਲਾਫ਼
ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ’ਚ ਸੰਯੁਕਤ ਮੋਰਚਾ ਦੇ ਸੱਦੇ ’ਤੇ ਬਰਨਾਲਾ ’ਚ 32 ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਡਾ.ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ’ਤੇ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਹੇ ਪੱਕੇ ਮੋਰਚੇ ’ਚ ਮਜਦੂਰਾਂ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ। ਇਸ ਦੌਰਾਨ ਮਜਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਸੰਘਰਸ਼ ਵਿੱਚ ਖੜੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਇਕੱਲੇ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਖ਼ਾਸ ਤੌਰ ’ਤੇ ਮਜ਼ਦੂਰਾਂ ’ਤੇ ਵੀ ਇਸਦਾ ਉਸ ਤੋਂ ਵੱਧ ਅਸਰ ਪਵੇਗਾ।