ਖੇਤੀ ਕਾਨੂੰਨ: ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ - ਸੁਪਰੀਮ ਕੋਰਟ ਦੇ ਫੈਸਲੇ ਦਾ
ਚੰਡੀਗੜ੍ਹ: ਖੇਤੀ ਕਾਨੂੰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਵੀ ਸੁਆਗਤ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਜਿਸ ਵਿੱਚ ਕਿਸਾਨਾਂ ਨੂੰ ਲਟਕਾਉਣਾ, ਥਕਾਉਣਾ ਅਤੇ ਭਜਾਉਣਾ ਸੀ ਉਸ ਨੂੰ ਸਮਝਦਿਆਂ ਸੁਪਰੀਮ ਕੋਰਟ ਵੱਲੋਂ ਗੰਭੀਰਤਾ ਵਿਖਾਈ ਗਈ ਹੈ ਅਤੇ ਖੇਤੀ ਕਾਨੂੰਨਾਂ ’ਤੇ ਰੋਕ ਲਾਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਅਹਿਸਾਸ ਹੋਇਆ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵਈਆ ਗੰਭੀਰ ਨਹੀਂ ਹੈ। ਮੈਂ ਉਮੀਦ ਕਰਦਾ ਹਾਂ ਕਿ ਸੁਪਰੀਮ ਕੋਰਟ ਇਸ ਗੱਲ ਨੂੰ ਗੰਭੀਰਤਾ ਨਾਲ ਸਮਝੇਗਾ ਤੇ ਜਲਦ ਹੀ ਕਿਸਾਨਾਂ ਦਾ ਹੱਲ ਕੱਢਿਆ ਜਾਵੇਗਾ।