ਖੇਤੀ ਕਾਨੂੰਨ ਸੰਘਰਸ਼: ਵਿਸ਼ਵ ਵਪਾਰ ਸੰਸਥਾ ਦਾ ਕਿਸਾਨਾਂ ਨੇ ਫੂਕਿਆ ਪੁਤਲਾ - ਵਿਸ਼ਵ ਵਪਾਰ ਸੰਸਥਾ ਦਾ ਪੁਤਲਾ
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਵਿਖੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਕਿਸਾਨਾਂ ਵੱਲੋਂ ਇਹ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਸੰਦੀਪ ਸਿੰਘ ਚੀਮਾ ਅਤੇ ਗੁਰਨਾਮ ਸਿੰਘ ਭੋਤਨਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਵਿੱਚ ਸਭ ਤੋਂ ਵੱਡਾ ਹੱਥ ਵਿਸ਼ਵ ਵਪਾਰ ਸੰਸਥਾ ਦਾ ਹੈ।