ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪ੍ਰਤਾਪ ਬਾਜਵਾ ਨੇ ਨਰਿੰਦਰ ਤੋਮਰ ਨੂੰ ਪਾਈਆਂ ਲਾਹਣਤਾ - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ
ਨਵੀਂ ਦਿੱਲੀ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਜਿਨ੍ਹੇ ਵੀ ਬਿੱਲ ਲੈ ਕੇ ਆਈ ਹੈ ਉਹ ਕਿਸਾਨ ਵਿਰੋਧੀ ਹੈ ਤੇ ਕਾਂਗਰਸ ਸਰਕਾਰ ਇਸ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਢਿੱਡ ਭਰਣ ਵਾਲੇ ਕਿਸਾਨਾਂ ਨਾਲ ਅੱਜ ਕੇਂਦਰ ਸਰਕਾਰ ਧੱਕਾ ਕਰ ਰਹੀ ਹੈ।