ਕਾਂਗਰਸ ਤੇ ਅਕਾਲੀ ਦਲ ਦੀ ਨਾਕਾਮੀ ਕਾਰਨ ਹੀ ਖੇਤੀ ਆਰਡੀਨੈਂਸ ਪਾਸ ਹੋਏ: ਢੀਂਡਸਾ - farm ordinance
ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਇੱਕ ਪਾਸੇ ਕਿਸਾਨ ਜਥੇਬੰਦੀਆਂ ਸੜਕਾਂ 'ਤੇ ਹਨ ਉਥੇ ਹੀ ਦੂਜੇ ਪਾਸੇ ਸੂਬੇ 'ਚ ਸਿਆਸੀ ਪਾਰਾ ਵੀ ਵਧਿਆ ਹੋਇਆ ਹੈ। ਅਕਾਲੀ ਦਲ (ਡੈਮੋਕ੍ਰਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀ ਨਾਕਾਮੀ ਕਾਰਨ ਹੀ ਖੇਤੀ ਬਿੱਲ ਪਾਸ ਹੋਏ ਹਨ। ਢੀਂਡਸਾ ਨੇ ਕਿਹਾ ਕਿ ਜੇਕਰ ਦੋਵਾਂ ਪਾਰਟੀਆਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੀਆਂ ਤਾਂ ਕਿਸਾਨਾਂ ਨੂੰ ਸੜਕਾਂ 'ਤੇ ਰੁਲਣ ਦੀ ਲੋੜ ਨਾ ਪੈਂਦੀ।