ਖੇਤੀ ਆਰਡੀਨੈਂਸ: ਕਿਸਾਨਾਂ ਨੇ ਹਰਿਆਣਾ ਦੇ ਕਿਸਾਨਾਂ ਨੂੰ ਸਮਰਥਨ 'ਚ ਮੋਦੀ ਦੇ ਪੁਤਲੇ ਫੂਕੇ - support of Haryana farmers
ਅੰਮ੍ਰਿਤਸਰ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਹਰਿਆਣਾ ਦੇ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਸਮਰਥਨ ਦਿੰਦੇ ਹੋਏ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਦੇ ਹੋਏ ਪੁਤਲੇ ਫੂਕੇ ਅਤੇ ਭਰਵੀਂ ਨਾਹਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਉਹ ਆਰਡੀਨੈਂਸਾਂ ਦੇ ਵਿਰੋਧ ਵਿੱਚ ਹਰਿਆਣਾ ਦੇ ਕਿਸਾਨਾਂ ਦਾ ਸਮਰਥਨ ਕਰਦੇ ਹਨ ਅਤੇ ਉਨ੍ਹਾਂ ਦੇ ਸੰਘਰਸ਼ਾਂ ਵਿੱਚ ਸ਼ਾਮਲ ਹੁੰਦੇ ਹੋਏ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਆਰਡੀਨੈਂਸ ਨੂੰ ਰੱਦ ਕਰਨਾ ਚਾਹੀਦਾ ਹੈ ਨਹੀਂ ਤੇ ਕਾਂਗਰਸ ਵਾਂਗ ਉਹ ਵੀ ਵਿਰੋਧੀ ਧਿਰ ਵਿੱਚ ਨਹੀਂ ਰਹੇਗੀ।