ਅਕਾਲੀ ਦਲ-ਬੀਜੇਪੀ ਨੇ ਪੈਟਰੋਲ ਦੀਆਂ ਕੀਮਤਾਂ ਵਿਰੁੱਧ ਕੀਤਾ ਪ੍ਰਦਰਸ਼ਨ - fazilka
ਫ਼ਾਜ਼ਿਲਕਾ: ਪੰਜਾਬ ਵਿੱਚ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਅਕਾਲੀ ਦਲ-ਬੀਜੇਪੀ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ ਅਤੇ ਮੌਜੂਦ ਆਗੂਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਕੀਤਾ ਹੈ। ਇਸ ਮੌਕੇ ਰੋਸ਼ ਪ੍ਰਦਰਸ਼ਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸਕੱਤਰ ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਰਾਸ਼ਨ ਦੀ ਵੰਡ ਦੀ ਜਾਂਚੀ ਹੋਣੀ ਚਾਹੀਦੀ ਹੈ ਅਤੇ ਉਥੇ ਹੀ ਪੰਜਾਬ ਸਰਕਾਰ ਵੱਲੋਂ ਡੀਜ਼ਲ ਉੱਤੇ 25 ਰੁਪਏ ਅਤੇ ਪੈਟਰੋਲ ਉੱਤੇ 32 ਰੁਪਏ ਟੈਕਸ ਲਗਾਇਆ ਜਾ ਰਿਹਾ ਹੈ ਜੇ ਇਸ ਨੂੰ ਘੱਟ ਕੀਤਾ ਜਾਵੇ ਤਾਂ ਪੈਟਰੋਲ-ਡੀਜ਼ਲ ਦੇ ਮੁੱਲ ਅੱਧੇ ਹੋ ਸਕਦੇ ਹਨ।