ਆਕਾਲੀ ਬਸਪਾ ਨੇ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ - ਬਹੁਜਨ ਸਮਾਜ ਪਾਰਟੀ
ਸ੍ਰੀ ਮੁਕਤਸਰ ਸਾਹਿਬ:ਆਮ ਆਦਮੀ ਪਾਰਟੀ ਦੀ ਅਨਮੋਲ ਗਗਨ ਮਾਨ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਲਿਖੇ ਸੰਵਿਧਾਨ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇਸ ਸ਼ਬਦਾਵਲੀ ਨਾਲ ਦਲਿਤ ਵਰਗ ਦੀ ਭਾਵਨਾ ਨੂੰ ਠੇਸ ਪਹੁੰਚੀ ਜਿਸ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਪੁਤਲਾ ਫੂਕ ਕੇ ਰੋਸ਼ ਮੁਜ਼ਾਹਰਾ ਕੀਤਾ ਗਿਆ।ਇਹ ਮੁਜ਼ਾਰਾ ਗੋਨਿਆਣਾ ਰੋਡ ਤੋਂ ਲੈ ਕੇ ਕੋਟਕਪੂਰਾ ਚੌਂਕ ਤੱਕ ਕੀਤਾ ਗਿਆ।