ਅਕਾਲੀ-ਬਸਪਾ ਆਗੂਆਂ ਨੇ ਡਾ. ਰਾਜ ਕੁਮਾਰ ਚੱਬੇਵਾਲ 'ਤੇ ਸਾਧੇ ਨਿਸ਼ਾਨੇ - ਮੇਹਟੀਆਣਾ ਪੁਲਿਸ
ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਮੇਹਟੀਆਣਾ ਪੁਲਿਸ (Mehtian Police) ਅਤੇ ਵਿਧਾਇਕ ਡਾ. ਰਾਜ ਕੁਮਾਰ (MLA Dr. Raj Kumar) 'ਤੇ ਆਰੋਪ ਲਾਏ ਗਏ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ (Former Minister Sohan Singh Thandal) ਨੇ ਕਿਹਾ ਕਿ ਅੱਜ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦੁਆਰਾ ਧੱਕੇਸ਼ਾਹੀ ਕਰਕੇ ਝੂਠੇ ਪਰਜੇ ਦਰਜ ਕਰਵਾਏ ਜਾ ਰਹੇ ਹਨ ਤੇ ਇਕੱਲੇ ਮੇਹਟੀਆਣਾ ਥਾਣੇ (Mehtian thana) ਵਿੱਚ ਹੀ ਵਿਧਾਇਕ ਅਤੇ ਉਸਦੇ ਭਰਾ ਵੱਲੋਂ 7 ਦੇ ਕਰੀਬ ਪਰਚੇ ਲੋਕਾਂ 'ਤੇ ਕਰਵਾਏ ਜਾਂ ਚੁੱਕੇ ਹਨ। ਜਦੋਂ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਵਲੋਂ ਸਿੱਧਾ ਹੀ ਕਹਿ ਦਿੱਤਾ ਜਾਂਦਾ ਹੈ ਕਿ ਵਿਧਾਇਕ ਦਾ ਦਬਾਅ ਹੈ। ਉਹ ਕੁੱਝ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕਈ ਵਾਰ ਜਿਲ੍ਹਾ ਪੁਲਿਸ ਮੁਖੀ ਨਾਲ ਵੀ ਗੱਲਬਾਤ ਕੀਤੀ ਗਈ ਹੈ। ਇਸ ਮੌਕੇ ਅਕਾਲੀ ਆਗੂਆਂ ਅਤੇ ਬਸਪਾ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਜਲਦ ਇਹ ਪਰਚੇ ਰੱਦ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਤਕੜਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।