ਪੰਜਾਬ

punjab

By

Published : Feb 2, 2022, 7:23 PM IST

ETV Bharat / videos

ਹਲਕਾ ਗੜ੍ਹਸ਼ੰਕਰ ’ਚ ਅਕਾਲੀ ਉਮੀਦਵਾਰ ਨੇ ਵਧਾਈਆਂ ਚੋਣ ਸਰਗਰਮੀਆਂ

ਹੁਸ਼ਿਆਰਪੁਰ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਲਈ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਚੁੱਕਿਆ ਹੈ। ਹਲਕਾ ਗੜ੍ਹਸ਼ੰਕਰ ਦੇ ਵਿੱਚ ਵੀ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਗੜ੍ਹਸ਼ੰਕਰ ਦੇ ਪਿੰਡ ਕੂਲੇਵਾਲ ਵਿੱਚ ਵਿਧਾਨਸਭਾ ਚੋਣਾਂ ਦੇ ਲਈ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਦੇ ਬੀਜੇਪੀ ਉਮੀਦਵਾਰ ’ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਪ੍ਰੋਜੈਕਟ ਸ਼ੁਰੂ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕੇ ਅਤੇ ਕਾਂਗਰਸ ਸਰਕਾਰ ਦੇ ਰਾਜ ਵਿੱਚ ਇਲਾਕੇ ਦੀ ਨੁਹਾਰ ਨਹੀਂ ਬਦਲ ਸਕੇ। ਉਨ੍ਹਾਂ ਕਿਹਾ ਕਿ ਹੁਣ ਉਹ ਉਸ ਪਾਰਟੀ ਤੋਂ ਇਲੈਕਸ਼ਨ ਲੜ ਰਹੇ ਹਨ ਜਿਸਨੇ ਕਿਸਾਨੀ ਅੰਦੋਲਨ ਵਿੱਚ 750 ਦੇ ਕਰੀਬ ਕਿਸਾਨ ਸ਼ਹੀਦ ਕੀਤੇ।

ABOUT THE AUTHOR

...view details