2022 ਦੀਆਂ ਚੋਣਾਂ ਨੂੰ ਲੈਕੇ ਅਕਾਲੀ ਦਲ ਸਰਗਰਮ - 2022 elections
ਫਰੀਦਕੋਟ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਨਜ਼ਰ ਆ ਰਹੀਆਂ ਹਨ। ਇਸ ਨੂੰ ਲੈਕੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਤੇ ਪਰਮਬੰਸ਼ ਸਿੰਘ ਰੋਮਾਣਾ ਨੇ 4 ਹਜ਼ਾਰ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਉਨ੍ਹਾਂ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਦਾ ਸਖ਼ਤ ਧਿਆਨ ਰੱਖਿਆ ਹੈ, ਤੇ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਦੇ ਹਮੇਸ਼ਾ ਹੀ ਵਰਕਰਾਂ ਦਾ ਮਾਣ ਵਧਾਇਆ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਤੇ ਬਸਪਾ ਗਠਜੋੜ ਮਿਲ ਕੇ ਚੋਣਾਂ ਲੜੇਗਾਂ।