ਮਾਨਸਾ: ਅਕਾਲੀ ਦਲ-ਬਸਪਾ ਨੇ ਅਨਮੋਲ ਗਗਨ ਮਾਨ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਬਹੁਜਨ ਸਮਾਜ ਪਾਰਟੀ
ਮਾਨਸਾ: ਜ਼ਿਲ੍ਹੇ ’ਚ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਵੱਲੋਂ ਆਪ ਆਗੂ ਅਨਮੋਲ ਗਗਨ ਮਾਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅਨਮੋਲ ਗਗਨ ਮਾਨ ਦਾ ਪੁਤਲਾ ਸਾੜਿਆ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਪ ਆਗੂ ਅਨਮੋਲ ਗਗਨ ਮਾਨ ਨੇ ਜੋ ਸੰਵਿਧਾਨ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ ਉਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋ ਤੱਕ ਅਨਮੋਲ ਗਗਨ ਮਾਨ ਮੁਆਫੀ ਨਹੀਂ ਮੰਗਦੀ ਤਾਂ ਆਉਣ ਵਾਲੇ ਸਮੇਂ ਚ ਉਹ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰਨਗੇ।