22 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਜੈਤੋੋ ਤੋਂ ਐਲਾਨਿਆ ਇਹ ਉਮੀਦਵਾਰ - ਵਿਧਾਨ ਸਭਾ 2022 ਦੀਆਂ ਚੋਣਾਂ
ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਸੂਬਾ ਸਿੰਘ ਬਾਦਲ ਨੂੰ ਉਮੀਦਵਾਰ ਐਲਾਨੇ ਜਾਣ ‘ਤੇ ਲੋਕਾਂ ਵਿਚ ਦੌੜੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ 2022 ਦੀਆਂ ਚੋਣਾਂ ਲਈ ਸੂਬਾ ਸਿੰਘ ਬਾਦਲ ਨੂੰ ਪਾਰਟੀ ਉਮੀਦਵਾਰ ਦਾ ਐਲਾਨਿਆ ਗਿਆ ਹੈ। ਜਿਸ ਨੂੰ ਲੈਕੇ ਹਲਕਾ ਜੈਤੋ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸੂਬਾ ਸਿੰਘ ਬਾਦਲ ਦਾ ਜੈਤੋ ਆਉਣ ‘ਤੇ ਅਹੁਦੇਦਾਰਾਂ, ਸਮਰਥਕਾਂ ਅਤੇ ਵਰਕਰਾਂ ਵੱਲੋਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਤੇ ਵਧਾਈ ਦਿੱਤੀ ਗਈ। ਇਸ ਮੌਕੇ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਜੋ ਮੈਨੂੰ ਪਾਰਟੀ ਨੇ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।