ਅਕਾਲੀ ਦਲ ਨੇ ਬਾਬਾ ਟੇਕ ਸਿੰਘ ਨੂੰ ਨਿਯੁਕਤ ਕੀਤਾ ਬਰਨਾਲਾ ਦਾ ਪ੍ਰਧਾਨ - Shiromani Akali Dal
ਬਰਨਾਲਾ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦਾ ਢਾਂਚਾ ਮੁੜ ਬਨਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਅਕਾਲੀ ਦਲ ਵੱਲੋਂ ਨਵੇਂ ਜ਼ਿਲ੍ਹੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ। ਬਰਨਾਲਾ ਜ਼ਿਲ੍ਹੇ ਦਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਨੂੰ ਬਣਾਇਆ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਬਾਬਾ ਟੇਕ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਬਰਨਾਲਾ ਜ਼ਿਲ੍ਹੇ ਦੀ ਪ੍ਰਧਾਨੀ ਦੇ ਕੇ ਵੱਡਾ ਮਾਣ ਬਖ਼ਸ਼ਿਆ ਗਿਆ ਹੈ। ਪਾਰਟੀ ਵੱਲੋਂ ਪ੍ਰਗਟਾਏ ਇਸ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦਿੱਤਾ ਜਾਵੇਗਾ। ਪਾਰਟੀ ਦੇ ਹਰ ਵਰਕਰ ਅਤੇ ਆਗੂ ਨਾਲ ਤਾਲਮੇਲ ਬਣਾ ਕੇ ਪਾਰਟੀ ਦੀ ਪੂਰੇ ਜ਼ਿਲ੍ਹੇ ਵਿੱਚ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।