ਅਕਾਲੀ ਦਲ ਨੇ ਫਿਲੌਰ 'ਚ ਫੂਕਿਆ ਧਰਮਸੋਤ ਦਾ ਪੁਤਲਾ - ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ
ਜਲੰਧਰ: ਜ਼ਿਲ੍ਹੇ ਦੇ ਕਸਬਾ ਫਿਲੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਅਤੇ ਬੀਸੀ ਵਿੰਗ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੁਤਲਾ ਫੂਕਿਆ। ਇਸ ਮੌਕੇ ਸਾਬਕਾ ਕੌਂਸਲਰ ਅਸ਼ਵਨੀ ਕੁਮਾਰ ਆਸ਼ੂ ਨੇ ਕਿਹਾ ਕਿ ਧਰਮਸੋਤ ਨੇ ਭਾਈਚਾਰੇ ਵਿਦਿਆਰਥੀਆਂ ਦਾ ਪੈਸਾ ਖਾਦਾ ਹੈ। ਇਸ ਲਈ ਉਸ ਵਿਰੱੁਧ ਸ਼ਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।