ਮੰਡੀ ਗੋਬਿੰਦਗੜ੍ਹ ਤੋਂ ਅਕਾਲੀ ਦਲ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ - ਹਲਕਾ ਅਮਲੋਹ
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੇ ਮੰਡੀ ਗੋਬਿੰਦਗੜ੍ਹ ਚੋਣ ਲੜ ਰਹੇ 8 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸਡੀਐਮ ਆਨੰਦ ਸਾਗਰ ਸਰਮਾ ਕੋਲ ਦਾਖ਼ਲ ਕਰਵਾਏ। ਇਸ ਮੌਕੇ ਹਲਕਾ ਅਮਲੋਹ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੋਣਾਂ ਦੀ ਪੂਰੀ ਤਿਆਰੀ ਹੈ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਹੈ। ਰਾਜੂ ਖੰਨਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਜੋ ਕਿ ਪੰਜਾਬ ਦੀ ਸਭ ਤੋਂ ਅਮੀਰ ਨਗਰ ਕੌਂਸਲ ਹੈ ਪਰ ਕਾਂਗਰਸ ਕਾਬਜ਼ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕਰਾਏ ਗਏ ਵਿਕਾਸ ਕਾਰਜਾਂ ਨੂੰ ਵਿਚਕਾਰ ਰੁਕਵਾਉਣ ਤੋਂ ਇਲਾਵਾ ਕੁੱਝ ਨਹੀਂ ਕਰ ਸਕੀ ਅਤੇ ਹੁਣ ਸ਼ਹਿਰ ਵਾਸੀਆਂ ਤੋਂ ਵੋਟਾਂ ਰਾਹੀਂ ਕਾਂਗਰਸ ਅਤੇ ਹੋਰ ਉਮੀਦਵਾਰਾਂ ਨੂੰ ਲਾਂਭੇ ਕਰਨ ਦਾ ਸਮਾਂ ਆ ਚੁੱਕਾ ਹੈ।