ਪੰਜਾਬ

punjab

ETV Bharat / videos

ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ

By

Published : Feb 6, 2021, 12:18 PM IST

ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਿਗਮ ਚੋਣਾਂ ਲੈ ਕੇ ਨਾਮਜ਼ਦਗੀ ਪੱਤਰ ਭਰਨ ਸਮੇਂ ਕਾਂਗਰਸੀ ਵਰਕਰਾਂ ਨੇ ਜਾਨਲੇਵਾ ਹਮਲਾ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਵੱਲੋਂ ਕਰਵਾਏ ਗਏ ਇਸ ਹਮਲੇ ਨੇ ਲੋਕਤੰਤਰ ਦਾ ਗਲਾ ਘੁੱਟ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਹਾਰ ਤੋਂ ਬੁਖਲਾਹਟ ਵਿੱਚ ਆ ਕੇ ਇਹੋ ਜਿਹੇ ਹਮਲੇ ਕਰਵਾ ਰਹੀ ਹੈ। ਇਸ ਨਾਲ ਉਸਦਾ ਰਹਿਣ ਦਾ ਆਧਾਰ ਵੀ ਖ਼ਤਮ ਹੋ ਕੇ ਰਹਿ ਗਿਆ ਹੈ।

ABOUT THE AUTHOR

...view details