ਕੋਰ ਕਮੇਟੀ ਦੀ ਬੈਠਕ 'ਚ ਅਕਾਲੀ ਦਲ ਬਣਾਵੇਗਾ ਕਾਂਗਰਸ ਸਰਕਾਰ ਵਿਰੁੱਧ ਰਣਨੀਤੀ - ਅਕਾਲੀ ਦਲ ਕੋਰ ਕਮੇਟੀ ਦੀ ਬੈਠਕ
ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਬੈਠਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ੁਰੂ ਹੋਵੇਗੀ। ਇਸ ਬੈਠਕ 'ਚ ਅਕਾਲੀ ਸਰਪੰਚਾਂ ਦੇ ਹੋ ਰਹੇ ਕਤਲ ਤੇ ਕਾਂਗਰਸ ਵਿਰੁੱਧ ਰਣਨੀਤੀ ਬਣਾਉਣ ਬਾਰੇ ਵਿਚਾਰ ਵਟਾਂਦਰਾਂ ਕੀਤਾ ਜਾਵੇਗਾ। ਇਸ ਬੈਠਕ 'ਚ ਲਖਨਊ ਅਤੇ ਮੱਧ ਪ੍ਰਦੇਸ਼ ਦੇ ਸਿੰਘਾਂ ਵਿਰੁੱਧ ਹੋ ਰਹੀਆਂ ਜ਼ਿਆਦਤੀਆਂ ਤੇ ਪਰਚਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾ ਬੀਤੇ ਵੀਰਵਾਰ ਨੂੰ ਪ੍ਰੈੱਸ ਵਾਰਤਾ ਕਰ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਦਲਜੀਤ ਚੀਮਾ ਵੱਲੋਂ ਕਾਂਗਰਸ ਵਿਰੁੱਧ ਧਰਨੇ ਪ੍ਰਦਰਸ਼ਨ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਨ੍ਹਾਂ ਸੂਬੇ 'ਚ ਵਿਗੜ ਰਹੀ ਲਗਾਤਾਰ ਲਾ ਐਂਡ ਆਰਡਰ ਦੀ ਸਥਿਤੀ 'ਤੇ ਵੀ ਚਿੰਤਾ ਪ੍ਰਗਟਾਈ ਸੀ।