ਪਾਰਟੀ ਦੇ ਸਿਧਾਤਾਂ ਤੋਂ ਦੂਰ ਹੋਇਆ ਅਕਾਲੀ ਦਲ: ਪਰਮਿੰਦਰ ਢੀਂਡਸਾ
ਸੰਗਰੂਰ ਦੇ ਦਿੜ੍ਹਬਾ ਵਿਖੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ਬਾਦਲ ਵਿਰੁੱਧ ਜਮ ਕੇ ਨਿਸ਼ਾਨਾ ਵਿੰਨ੍ਹਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਪਾਰਟੀ ਸਿਧਾਤਾਂ ਤੋਂ ਪੂਰੀ ਤਰ੍ਹਾਂ ਦੂਰ ਹੋ ਚੁੱਕੀ ਹੈ। ਅਕਾਲੀ ਦਲ ਬਾਦਲ ਦੇ ਆਗੂ ਸੱਤਾ ਹਾਸਲ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨ੍ਹਾਂ ਆਖਿਆ ਕਿ ਢੀਂਡਸਾ ਪਰਿਵਾਰ ਤੇ ਬਾਦਲਾਂ ਦੀ ਲੜਾਈ ਹੁਣ ਆਰ-ਪਾਰ ਦੀ ਹੋ ਚੁੱਕੀ ਹੈ।