ਧਾਰਕਾਂ ਦੇ ਕੱਟੇ ਗਏ ਨੀਲੇ ਕਾਰਡ ਸਰਕਾਰ ਤੁਰੰਤ ਬਹਾਲ ਕਰੇ: ਅਕਾਲੀ ਦਲ - ludhiana Shiromani Akali Dal news
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਮਿਲਣ ਲਈ ਪਹੁੰਚਿਆ। ਇਸ ਮੌਕੇ ਵਫ਼ਦ ਵੱਲੋਂ ਉਨ੍ਹਾਂ ਨੂੰ ਇੱਕ ਮੰਗ ਪੱਤਰ ਸਰਕਾਰ ਦੇ ਨਾਂ ਸੌਂਪਿਆ ਗਿਆ, ਜਿਸ ਵਿੱਚ ਅਕਾਲੀ ਦਲ ਦੇ ਵਫ਼ਦ ਨੇ ਕਿਹਾ ਕਿ ਜਿਨ੍ਹਾਂ ਨੀਲੇ ਕਾਰਡ ਧਾਰਕਾਂ ਦੇ ਕਾਰਡ ਸਰਕਾਰ ਵੱਲੋਂ ਕੱਟੇ ਗਏ ਹਨ, ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਇਸ ਮੌਕੇ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਢਿੱਲੋਂ ਸਣੇ ਸੀਨੀਅਰ ਅਕਾਲੀ ਦਲ ਮਹੇਸ਼ਇੰਦਰ ਗਰੇਵਾਲ ਸਣੇ ਲੁਧਿਆਣਾ ਦੀ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਸਰਕਾਰ ਵੱਲੋਂ ਅਕਾਲੀ ਦਲ ਨਾਲ ਸਬੰਧਿਤ ਇਲਾਕਿਆਂ ਦੇ ਲੋਕਾਂ ਦੇ ਨੀਲੇ ਕਾਰਡ ਹੀ ਕੱਟ ਦਿੱਤੇ ਜਦੋਂ ਕੇ ਸਾਰਾ ਰਾਸ਼ਨ ਕੇਂਦਰ ਸਰਕਾਰ ਵੱਲੋਂ ਹੀ ਭੇਜਿਆ ਗਿਆ।