ਬੀਜ ਘੁਟਾਲਾ: ਅਕਾਲੀ ਦਲ ਨੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੈਠਕ ਕਰ ਬੀਜ ਧਾਂਧਲੀ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸੁੱਬੇ 'ਚ ਕਿਸਾਨਾਂ ਨਾਲ ਹੋਈ ਠੱਗੀ ਨੂੰ ਲੈ ਕੇ ਹਰ ਜ਼ਿਲ੍ਹੇ ਦੇ ਡੀਸੀ ਨੂੰ 28 ਮਈ ਨੂੰ ਅਕਾਲੀ ਦਲ ਦੇ ਵਫ਼ਦ ਵੱਲੋਂ ਮੰਗ ਪੱਤਰ ਸੌਂਪਿਆ ਜਾਵੇਗਾ। ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।