ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਵਧਾਈਆਂ ਸਰਗਰਮੀਆਂ - ਵਰਕਰਾਂ ‘ਚ ਭਾਰੀ ਖੁਸ਼ੀ
ਅੰਮ੍ਰਿਤਸਰ: ਵੀਰ ਸਿੰਘ ਲੋਪੋਕੇ ਨੂੰ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੂੰ ਉਮੀਦਵਾਰ ਐਲਾਨ ਜਾਣ ਤੋਂ ਬਾਅਦ ਰਾਜਾਸਾਂਸੀ ਹਲਕੇ ਦੇ ਵਰਕਰਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਵੀਰ ਸਿੰਘ ਲੋਪੋਕੇ ਨੇ ਪਿੰਡ ਲਦੇਹ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਮੌਕੇ ਜਥੇਦਾਰ ਵੀਰ ਸਿੰਘ ਲੋਪੋਕੇ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਉਹਨਾਂ ਨੂੰ ਰਾਜਾਸਾਂਸੀ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਉਸ ਤੋਂ ਬਾਅਦ ਹਲਕੇ ਅੰਦਰ ਵਰਕਰਾਂ ‘ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਲੋਪੋਕੇ ਨੇ ਕਿਹਾ ਵੱਡੀ ਲੀਡ ਤੇ ਜਿੱਤ ਕੇ ਸੀਟਾਂ ਪਾਰਟੀ ਪ੍ਰਧਾਨ ਦੀ ਝੋਲੀ ਪਾਈ ਜਾਵੇਗੀ।