ਅਕਾਲੀ ਦਲ ਨੇ ਪਟਿਆਲਾ ਦਿਹਾਤੀ ਹਲਕੇ ਦੀ ਕੀਤੀ ਮੀਟਿੰਗ - ਅਕਾਲੀ ਦਲ ਨੇ ਪਟਿਆਲਾ ਦਿਹਾਤੀ ਹਲਕੇ ਦੀ ਕੀਤੀ ਮੀਟਿੰਗ
ਨਾਭਾ: ਪਿੰਡ ਲੁਬਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਰਕਲ ਰੋਹਟਾ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਾਕ ਪਟਿਆਲਾ ਦਿਹਾਤੀ ਦੇ ਅਕਾਲੀ ਦਲ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ ਪਹੁੰਚੇ। ਇਸ ਮੌਕੇ ਉਨ੍ਹਾਂ ਪਟਿਆਲਾ ਵਿੱਚ ਦਲ ਵੱਲੋਂ ਜਾਰੀ ਧਰਨੇ ਵਿੱਚ ਹਲਕੇ ਦੇ ਵਰਕਰਾਂ ਦੀ ਸ਼ਮੂਲੀਅਤ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਰੂਪਾਂ ਦਾ ਚੋਰੀ ਹੋਣ ਮੰਦਭਾਗਾ ਹੈ ਅਤੇ ਇਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ।