ਪੀਐਮ ਮੋਦੀ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨ 'ਤੇ ਭਗਵੰਤ ਮਾਨ ਦੀ ਅਕਾਲੀ ਦਲ ਨੇ ਕੀਤੀ ਸ਼ਲਾਘਾ - bhagwant mann
ਮਾਨਸਾ: ਕਿਸਾਨਾਂ ਦੇ ਹੱਕ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਜਿਸ ਤਰੀਕੇ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਵਿਰੋਧ ਜ਼ਾਹਿਰ ਕੀਤਾ ਗਿਆ, ਉਸ ਦਾ ਸ਼੍ਰੋਮਣੀ ਅਕਾਲੀ ਦਲ ਨੇ ਵੀ ਸ਼ਲਾਘਾ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਭਾਵੇਂ ਸਾਡੀ ਵਿਰੋਧੀ ਪਾਰਟੀ ਦੇ ਸੰਸਦ ਮੈਂਬਰ ਹਨ ਪਰ ਘੱਟੋ ਘੱਟ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਸਿੱਧੇ ਰੂਪ ਵਿੱਚ ਆਵਾਜ਼ ਪਹੁੰਚਾਈ ਹੈ ਕੀ ਇਹ ਬਿਲ ਵਾਪਿਸ ਲਵੋ। ਉਨ੍ਹਾਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਅਤੇ ਅਲਗ ਅਲਗ ਪਾਰਟੀਆਂ ਵੱਲੋਂ ਜਿਸ ਤਰੀਕੇ ਦੇ ਨਾਲ ਇਕੱਠੇ ਹੋ ਕੇ ਵਿਰੋਧ ਜਤਾਇਆ ਜਾ ਰਿਹਾ ਹੈ, ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਇਹ ਬਿੱਲ ਜਲਦ ਤੋਂ ਜਲਦ ਵਾਪਸ ਲੈਣ।