ਬੀਜ ਘੁਟਾਲੇ ਦੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ - ਬੀਜ ਘੁਟਾਲੇ
ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਿਧਾਇਕਾਂ, ਹਲਕੇ ਦੇ ਪ੍ਰਧਾਨ, ਹੋਰ ਆਗੂਆਂ ਤੇ ਵਰਕਰਾਂ ਨੇ ਸੂਬੇ ਭਰ ਦੇ ਪ੍ਰਸ਼ਾਸਨਿਕ ਅਫ਼ਸਰਾਂ ਨੂੰ ਬੀਜ ਘੋਟਾਲੇ ਦੀ ਜਾਂਚ ਕਰਨ ਤੇ ਦੋਸ਼ੀਆਂ 'ਤੇ ਸਖ਼ਤ ਕਾਰਵਾਈ ਕਰਨ ਲਈ ਮੰਗ ਪੱਤਰ ਦਿੱਤਾ ਹੈ। ਉਥੇ ਹੀ, ਅਕਾਲੀ ਦਲ ਆਗੂਆਂ ਨੇ ਸੂਬੇ ਵਿੱਚ ਚੱਲ ਰਹੇ ਸ਼ਰਾਬ ਮਾਫੀਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਤੇ ਸ਼ਰਾਬ ਮਾਫੀਆ 'ਤੇ ਲਗਾਮ ਲਗਾਉਣ ਦੀ ਪੰਜਾਬ ਸਰਕਾਰ ਨੂੰ ਮੰਗ ਕੀਤੀ ਹੈ।