ਪੰਜਾਬ

punjab

ETV Bharat / videos

ਕਿਸੇ ਨੂੰ ਬਦਨਾਮ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ ਅਕਾਲੀ ਦਲ : ਹਰਪਾਲ ਚੀਮਾ - chandigarh

By

Published : Sep 3, 2021, 11:04 PM IST

ਚੰਡੀਗੜ੍ਹ : ਮੋਗਾ 'ਚ ਅਕਾਲੀ ਦਲ ਦੀ ਰੈਲੀ ਦਾ ਵਿਰੋਧ ਹੋਣ ਮਗਰੋਂ ਸੁਖਬੀਰ ਬਾਦਲ ਨੇ ਆਪਣਾ ਗੱਲ ਪੰਜਾਬ ਦੀ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੁਖਬੀਰ ਕਿਸਾਨ ਜਥੇਬੰਦੀਆਂ ਤੇ ਕਿਸਾਨ ਸੰਯੁਕਤ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਜਾਰੀ ਕੀਤਾ ਗਿਆ ਕਿ ਸਿਆਸੀ ਪਾਰਟੀਆਂ ਦੀ ਰੈਲੀਆਂ 'ਤੇ ਪਾਬੰਦੀ ਹੈ। ਸੁਖਬੀਰ ਬਾਦਲ ਆਮ ਆਦਮੀ ਪਾਰਟੀ, ਸੰਯੁਕਤ ਮੋਰਚੇ ਕਿਸਾਨਾਂ ਨੂੰ ਦੋਸ਼ੀ ਮੰਨਦੇ ਹਨ। ਇਸ ਦੇ ਨਾਲ ਇਹ ਸਾਬਿਤ ਹੁੰਦਾ ਹੈ ਕਿ ਸੁਖਬੀਰ ਬਾਦਲ ਦਾ ਦਿਮਾਗੀ ਸੰਤੁਲਨ ਹਿੱਲ ਗਿਆ, ਉਨ੍ਹਾਂ ਨੂੰ ਡਾਕਟਰੀ ਇਲਾਜ ਦੀ ਲੋੜ ਹੈ। ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਤੋਂ ਪਿਛਲੇ 10 ਸਾਲਾਂ ਦਾ ਹਿਸਾਬ ਮੰਗ ਰਹੇ ਹਨ, ਕਿਸਾਨ ਪੁੱਛ ਰਹੇ ਹਨ ਕਿ ਕਿਉਂ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਵਿਰੋਧ ਤੋਂ ਬੌਖਲਾਇਆ ਅਕਾਲੀ ਦਲ ਹੋਰਾਂ ਨੂੰ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ।

ABOUT THE AUTHOR

...view details