ਆਲੂਆਂ ਦੀ ਫਸਲ ਖਰਾਬ ਨੂੰ ਲੈ ਕੇ ਅਕਾਲੀ ਦਲ ਵੱਲੋਂ ਡੀਸੀ ਨਾਲ ਮੁਲਾਕਾਤ - Fatehgarh Sahib
ਸ੍ਰੀ ਫਤਿਹਗੜ੍ਹ ਸਾਹਿਬ: ਹਲਕਾ ਅਮਲੋਹ ਅੰਦਰ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀ ਆਲੂਆਂ ਦੀ ਫ਼ਸਲ ਖ਼ਰਾਬ (Potato crop spoiled) ਗਿਰਦਾਵਰੀ ’ਤੇ ਮੁਆਵਜ਼ੇ (Compensation) ਨੂੰ ਲੈਕੇ ਅਮਲੋਹ ਵਿੱਚ ਧਰਨਾ ਦਿੱਤਾ ਗਿਆ ਸੀ। ਪ੍ਰਸ਼ਾਸਨ (Administration) ਨੇ ਹਰਕਤ ਵਿੱਚ ਆਉਂਦੇ ਹੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਅਤੇ ਜਿਸ ਤੋਂ ਬਾਅਦ ਧਰਨਾ ਚੁੱਕਿਆ ਗਿਆ ਜੀ। ਇਸ ਮਸਲੇ ਨੂੰ ਲੈ ਕੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਇੱਕ ਵਫ਼ਦ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਮਿਲਿਆ ਜਿਸ ਵੱਲੋਂ ਆਲੂਆਂ ਦੀ ਖਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਦਿੱਤੇ ਗਏ ਹੁਕਮਾਂ ’ਤੇ ਧੰਨਵਾਦ ਕੀਤਾ ਗਿਆ। ਉਥੇ ਹੀ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਦੇ ਇਹ ਗੱਲ ਵਿਸ਼ੇਸ਼ ਤੌਰ ’ਤੇ ਧਿਆਨ ਵਿੱਚ ਲਿਆਂਦੀ ਗਈ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਆਲੂਆਂ ਦੀ ਖਰਾਬ ਹੋਈ ਫ਼ਸਲ ਨੂੰ ਵਾਹ ਕਿ ਮੁੜ ਬਿਜਾਈ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਰਾਹਤ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਖੇਤਾਂ ਦੀ ਵੀ ਗਿਰਦਾਵਰੀ ਕਰਵਾਈ ਜਾਵੇ।