ਅਕਾਲੀਆਂ ਨੇ ਕਾਂਗਰਸੀਆਂ ਖ਼ਿਲਾਫ਼ ਕੀਤੀ ਪ੍ਰੈਸ ਕਾਨਫ਼ਰੰਸ - ਘਨੌਰ-ਰਾਜਪੁਰਾ ਬਾਰਡਰ
ਪਟਿਆਲਾ: ਬੀਤੇ ਦਿਨੀਂ ਘਨੌਰ-ਰਾਜਪੁਰਾ ਬਾਰਡਰ ਤੋਂ ਪੁਲਿਸ ਨੇ ਛਾਪੇਮਾਰੀ ਕਰ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼ ਕੀਤਾ ਸੀ ਅਤੇ ਮੌਕੇ 'ਤੇ ਕਈ ਲੋਕਾਂ ਨੂੰ ਕਾਬੂ ਕਰਕੇ ਬਾਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਘਟਨਾ ਦੇ 5 ਦਿਨ ਬੀਤਣ ਤੋਂ ਬਾਅਦ ਵੀ ਪੁਲਿਸ ਦੇ ਹੱਥ ਕੁੱਝ ਨਾ ਲੱਗਣ ਕਰਕੇ ਵਿਰੋਧੀ ਧਿਰਾਂ ਨੇ ਕਾਂਗਰਸ 'ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿਤੇ ਹਨ। ਅਕਾਲੀ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
Last Updated : May 22, 2020, 11:52 AM IST