ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਗਰਜਿਆ ਅਕਾਲੀ ਦਲ
ਹੁਸ਼ਿਆਰਪੁਰ: ਗੜ੍ਹਸ਼ੰਕਰ ਵਿੱਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵੀ ਰੈਲੀ ਕੱਢ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੁੱਕਿਆ ਹੈ। ਅਕਾਲੀ ਦਲ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਲਿਆ ਕੇ ਜਿੱਥੇ ਦੇਸ਼ ਭਰ ਦੇ ਕਿਸਾਨਾਂ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਸੂਬਾ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ ਚਾਰ ਬਿਲ ਪਾਸ ਕਰਨ ਨੂੰ ਡਰਾਮਾ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੰਮ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਵਰ੍ਹੇ ਅਤੇ ਖੇਤੀ ਕਨੂੰਨਾਂ ਅਤੇ ਹੋਰ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ।