ਤੇਲ ਦੀਆਂ ਕੀਮਤਾਂ ਤੇ ਸਕੂਲ ਫ਼ੀਸਾਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਕੀਤਾ ਪ੍ਰਦਰਸ਼ਨ - ਅਕਾਲੀ ਆਗੂਆਂ ਨੇ ਕੀਤਾ ਪ੍ਰਦਰਸ਼ਨ
ਲੁਧਿਆਣਾ: ਤੇਲ ਦੀਆਂ ਕੀਮਤਾਂ ਅਤੇ ਸਕੂਲ ਫ਼ੀਸਾਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਲੁਧਿਆਣਾ ਦੇ ਸਾਹਨੇਵਾਲ ਵਿਖੇ ਅਕਾਲੀ ਆਗੂਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸੁੱਤੀ ਪਈ ਹੈ ਅਤੇ ਲੋਕ ਮਾਰੂ ਨੀਤੀਆਂ ਕਾਰਨ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਹੱਲ ਨਾ ਕੀਤਾ ਤਾਂ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।