ਵਜ਼ੀਫ਼ਾ ਘੁਟਾਲੇ ਵਿਰੁੱਧ ਅਕਾਲੀਆਂ ਨੇ ਧਰਮਸੋਤ ਦਾ ਫੂਕਿਆ ਪੁਤਲਾ - akali dal youth
ਫ਼ਰੀਦਕੋਟ: ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਨੂੰ ਲੈ ਕੇ ਸ਼ਹਿਰ ਵਿੱਚ ਯੂਥ ਅਕਾਲੀ ਦਲ ਨੇ ਪ੍ਰਦਰਸ਼ਨ ਕਰਦੇ ਹੋਏ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਇਸ ਮੌਕੇ ਭਰਵੀਂ ਗਿਣਤੀ ਵਿੱਚ ਇਕੱਠੇ ਹੋਏ ਯੂਥ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਥ ਆਗੂਆਂ ਨੇ ਮੰਗ ਕੀਤੀ ਕਿ ਵਜ਼ੀਫਾ ਘੁਟਾਲੇ ਦੀ ਜਾਂਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸੀਟਿੰਗ ਜੱਜ ਜਾਂ ਫਿਰ ਸੀਬੀਆਈ ਤੋਂ ਕਰਵਾਈ ਜਾਵੇ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਕੰਵਲਜੀਤ ਸਿੰਘ ਨੇ ਇਸ ਘੁਟਾਲੇ ਦੀ ਮੰਗ ਸੀਬੀਆਈ ਤੋਂ ਕਰਵਾਈ ਜਾਣੀ ਜ਼ਰੂਰੀ ਹੈ ਕਿਉਂਕਿ ਜੇਕਰ ਕੋਈ ਪੰਜਾਬ ਸਰਕਾਰ ਦਾ ਅਧਿਕਾਰੀ ਜਾਂਚ ਕਰਦਾ ਹੈ ਤਾਂ ਉਹ ਮੰਤਰੀ ਦੇ ਵਿਰੁੱਧ ਕਾਰਵਾਈ ਨਹੀਂ ਕਰ ਸਕੇਗਾ। ਇਸ ਲਈ ਸੀਬੀਆਈ ਜਾਂਚ ਕੀਤੀ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ।