ਤੇਲ 'ਤੇ ਟੈਕਸ ਘੱਟ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ - mansa protest
ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ 'ਚ ਧਰਨੇ ਲੱਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਨੇਤਾਵਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕੇਂਦਰ ਦੇ ਨਾਲੋਂ ਡੀਜ਼ਲ ਅਤੇ ਪੈਟਰੋਲ 'ਤੇ ਜ਼ਿਆਦਾ ਟੈਕਸ ਵਸੂਲ ਕਰਕੇ ਲੋਕਾਂ ਤੇ ਵਾਧੂ ਬੋਝ ਪਾ ਰਹੀ ਹੈ। ਜਿਸ ਨੂੰ ਤੁਰੰਤ ਘੱਟ ਕਰਨਾ ਚਾਹੀਦਾ ਹੈ ਤਾਂ ਕਿ ਕਿਸਾਨ ਅਤੇ ਵਪਾਰੀ ਨੂੰ ਬਚਾਇਆ ਜਾ ਸਕੇ। ਵਪਾਰ ਅਤੇ ਉਦਯੋਗ ਯੂਨੀਅਨ ਦੇ ਜਨਰਲ ਸੈਕਟਰੀ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੂੰ ਤਿੰਨ ਸਾਲ ਦਾ ਸਮਾਂ ਬੀਤ ਚੁੱਕਿਆ ਹੈ। ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਰਾਹਤ ਤਾਂ ਕੀ ਦੇਣੀ ਸੀ ਸਗੋਂ ਲੋਕਾਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ।