ਕੈਪਟਨ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਪ੍ਰਦਰਸ਼ਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ - Protests in Delhi
ਫ਼ਰੀਦਕੋਟ: ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਸੂਬੇ ਦੀ ਸਰਕਾਰ ਦੀ ਕੇਂਦਰ ਸਰਕਾਰ ਨਾਲ ਮਿਲੀਭੁਗਤ ਹੈ। ਕੇਂਦਰ ਨੇ ਇਹ ਕਾਨੂੰਨ ਪਾਸ ਕਰ ਕੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ। ਕਿਸਾਨਾਂ ਦੀਆਂ ਆਉਣ ਵਾਲੀ ਪੀੜ੍ਹੀਆਂ ਦਾ ਭੱਵਿਖ ਮੁਸ਼ਕਲ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ। ਬੰਟੀ ਰੋਮਾਣਾ ਨੇ ਮੁੱਖ ਮੰਤਰੀ ਕੈਪਟਨ ਦੇ ਦਿੱਲੀ ਵਿੱਚ ਧਰਨੇ ਨੂੰ ਡਰਾਮਾ ਕਰਾਰ ਦਿੱਤਾ। ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਇਨ੍ਹਾਂ ਤਿੰਨਾਂ ਖੇਤੀ ਆਰਡੀਨੈਂਸਾਂ ਨੂੰ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦੇ ਕਾਨੂੰਨ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਹ ਕਾਨੂੰਨ ਚੁਪ ਚਪੀਤੇ ਲਾਗੂ ਵੀ ਕਰ ਦਿੱਤੇ ਗਏ ਹਨ।