ਅਕਾਲੀ ਦਲ ਵੱਲੋਂ 3 ਅਪ੍ਰੈਲ ਨੂੰ ਗੁਰਦਾਸਪੁਰ 'ਚ ਰੈਲੀ - ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਲ੍ਹੇ ਵਿੱਚ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਦੀਨਾਨਗਰ ਦੇ ਪਿੰਡ ਡਾਲਾ ਨੰਗਲ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਉੱਤੇ ਬੋਲਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨਾਲੋਂ ਗੱਠਜੋੜ ਟੁੱਟਣ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੱਕੜੀ ਦੇ ਨਿਸ਼ਾਨ ਉੱਤੇ 2022 ਦੀਆਂ ਚੋਣਾਂ ਲੜੇਗੀ। ਇਸ ਲਈ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।