ਨਿਗਮ ਚੋਣਾਂ ’ਚ ਅਕਾਲੀ ਦਲ ਇਤਹਾਸਿਕ ਜਿੱਤ ਦਰਜ ਕਰੇਗਾ: ਲਖਬੀਰ ਲੋਧੀਨੰਗਲ - ਵਿਧਾਇਕ ਲਖਬੀਰ ਸਿੰਘ ਲੋਧੀਨੰਗਲ
ਗੁਰਦਾਸਪੁਰ: ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਪਾਰਟੀ ਵੱਲੋਂ ਅੱਜ ਉਮੀਦਵਾਰਾਂ ਦੇ ਨਾਂਅ ਐਲਾਨੇ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰਦੇ ਹੋਏ ਕਿਹਾ ਕਿ ਲਿਸਟ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਵਾਨਗੀ ਨਾਲ ਹੀ ਉਮੀਦਵਾਰ ਚੋਣ ਮੈਦਾਨ ’ਚ ਉਤਾਰੇ ਗਏ ਹਨ। ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਵਿਸ਼ਾਲ ਇੱਕਠ ’ਚ ਜੈਕਾਰਿਆਂ ਦੀ ਗੂੰਜ ਵਿੱਚ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ। ਇਸ ਮੌਕੇ ਲੋਧੀਨੰਗਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਨਿਗਮ ਚੋਣਾਂ ਜਿੱਤ ਕੇ ਬਟਾਲਾ ਸ਼ਹਿਰ ਦੀ ਨੁਹਾਰ ਬਦਲੇਗਾ।