ਪੰਜਾਬ

punjab

ETV Bharat / videos

ਮਹਿੰਗਾਈ ਨੂੰ ਲੈਕੇ ਅਕਾਲੀ ਦਲ ਸੰਯੁਕਤ ਵੱਲੋਂ ਡੀਸੀ ਦਫਤਰ ਬਾਹਰ ਰੋਸ ਮੁਜ਼ਾਹਰਾ

By

Published : Jul 17, 2021, 11:18 AM IST

ਅੰਮ੍ਰਿਤਸਰ: ਦੇਸ਼ ਵਿਚ ਵਧ ਰਹੀ ਮਹਿੰਗਾਈ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਸੰਯੁਕਤ ਅਕਾਲੀ ਦਲ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਦੌਰਾਨ ਸੰਯੁਕਤ ਅਕਾਲੀ ਦਲ ਵੱਲੋਂ ਡੀਸੀ ਦਫਤਰ ਦੇ ਬਾਹਰ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਨੂੰ ਮਹਿੰਗਾਈ ਨੂੰ ਕੰਟਰੋਲ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਡੀਸੀ ਵੱਲੋਂ ਸੰਯੁਕਤ ਅਕਾਲੀ ਦਲ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਪ੍ਰਸ਼ਾਸਨ ਵੱਲੋਂ ਜ਼ਰੂਰ ਦਿੱਤਾ ਜਾਵੇਗਾ। ਇਸ ਮੌਕੇ ਸੰਯੁਕਤ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਮਹਿੰਗਾਈ ਨੂੰ ਲੈਕੇ ਹਰ ਵਰਗ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਦੇ ਵਰ੍ਹਦਿਆਂ ਕਿਹਾ ਕਿ ਸਰਕਾਰ ਵੱਲੋਂ ਮਹਿੰਗਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ABOUT THE AUTHOR

...view details