5 ਨਵੰਬਰ ਨੂੰ ਹੋਣ ਵਾਲੇ ਭਾਰਤ ਬੰਦ ਵਿੱਚ ਅਕਾਲੀ ਦਲ ਦੇਵੇਗਾ ਕਿਸਾਨਾਂ ਦਾ ਸਾਥ: ਬੰਟੀ ਰੋਮਾਣਾ - Capt. Amarinder Singh
ਫ਼ਰੀਦਕੋਟ: ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਕੈਪਟਨ ਅਮਰਿੰਦਰ ਸਿੰਘ ਲੜਨ ਦੀ ਬਜਾਏ ਹਰ ਵਾਰ ਭੱਜ ਜਾਂਦੇ ਹਨ। ਉਨ੍ਹਾਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਸਰਕਾਰ ਦੇ ਪ੍ਰਦਰਸ਼ਨ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਵਿਦੇਸ਼ੀ ਮਹਿਲਾ ਦੋਸਤ ਦੇ ਕਾਰਨ ਕੇਂਦਰ ਨਾਲ ਸਿੱਧੀ ਲੜਾਈ ਨਹੀਂ ਲੜ ਰਹੇ। ਬੰਟੀ ਰੋਮਾਣਾ ਨੇ ਮੁੱਖ ਮੰਤਰੀ 'ਤੇ ਪੰਜਾਬ ਦੇ ਕਿਸਾਨਾਂ ਨੂੰ ਇਸ ਮੁੱਦੇ 'ਤੇ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ। 5 ਨਵੰਬਰ ਨੂੰ ਕਿਸਾਨਾਂ ਵਲੋਂ ਕੀਤੇ ਜਾ ਰਹੇ ਭਾਰਤ ਬੰਦ ਬਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਅਤੇ ਅਕਾਲੀ ਦਲ ਦੇ ਵਰਕਰ ਕਿਸਾਨਾਂ ਦੇ ਹਰੇਕ ਧਰਨੇ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਪੂਰਾ ਸਮਰਥਨ ਕਰੇਗਾ।