ਮੰਡੀ ਗੋਬਿੰਦਗੜ੍ਹ ’ਚ ਅਕਾਲੀ ਦਲ ਨੇ ਮਾਰੀ ਬਾਜੀ - ਅਮਲੋਹ ਦੀ
ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬੇ ਭਰ ’ਚ ਨਗਰ ਨਿਗਮ ਚੋਣਾਂ ਦੇ ਨਤੀਜੇ ਆ ਰਹੇ ਹਨ ਜੇਕਰ ਗੱਲ ਅਮਲੋਹ ਦੀ ਕੀਤੀ ਜਾਵੇ ਤਾਂ ਇੱਥੇ ਇੱਕ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਨਾਲ ਆਜ਼ਾਦ ਉਮੀਦਵਾਰ ਜੇਤੂ ਰਿਹਾ, ਜਦਕਿ ਮੰਡੀ ਗੋਬਿੰਦਗੜ੍ਹ ਵਿੱਚ ਚਾਰ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਰਹੇ ਹਨ। ਇਸ ਮੌਕੇ ਜੇਤੂ ਉਮੀਦਵਾਰਾਂ ਦਾ ਸਨਮਾਨ ਕਰਦਿਆਂ ਹਲਕਾ ਇੰਚਾਰਜ਼ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਨੇ ਗਲਤ ਵਾਰਡਬੰਦੀ ਅਤੇ ਜਾਅਲੀ ਵੋਟਰ ਸੂਚੀਆਂ ਤਿਆਰ ਕਰਕੇ ਨਿਰਪੱਖ ਵੋਟਾਂ ਪਵਾਉਣ ਵਿੱਚ ਨਾਕਾਮ ਰਹੀ ਹੈ। ਪ੍ਰੰਤੂ ਫਿਰ ਵੀ ਅਕਾਲੀ ਦਲ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।