ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸ ਦਾ ਪੁਤਲਾ ਫੂਕ ਜਤਾਇਆ ਰੋਸ - ਸੋਨੀਆਂ ਗਾਂਧੀ
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੁਆਰਾ ਜਗਦੀਸ਼ ਟਾਈਟਲਰ, ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਦਾ ਪੁਤਲਾ ਫੂਕ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪਟਿਆਲਾ ਦੇ ਪ੍ਰਧਾਨ ਅਵਤਾਰ ਸਿੰਘ ਹੈਪੀ ਨੇ ਕਿਹਾ ਕਿ ਜਗਦੀਸ਼ ਟਾਈਟਲਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਹੈ ਅਤੇ ਹਮੇਸ਼ਾ ਹੀ ਕਾਂਗਰਸ ਪਾਰਟੀ ਨੇ ਇਹਨੂੰ ਵੱਡੇ ਅਹੁਦੇ ਦਿੱਤੇ ਹਨ, ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬੰਦੇ ਦੀ ਜਗ੍ਹਾ ਜੇਲ 'ਚ ਹੈ। ਉਨ੍ਹਾਂ ਦੱਸਿਆ ਕਿ ਇਸ ਬਾਬਤ ਹੀ ਅਸੀਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਜਗਦੀਸ਼ ਟਾਈਟਲਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜਾਹਿਰ ਕੀਤਾ ਹੈ।