ਅਕਾਲੀ ਦਲ ਦੇ ਵਰਕਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਕੀਤੀ ਅਹਿਮ ਮੀਟਿੰਗ - Modi government
ਜਲੰਧਰ: ਫਿਲੌਰ ਵਿਖੇ ਅੱਜ ਅਕਾਲੀ ਦਲ ਦੇ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਜੋ ਕਿਸਾਨ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦੀ ਜਿੱਤ ਲਈ ਅਰਦਾਸ ਕੀਤੀ। ਕਿਸਾਨਾਂ ਦੇ ਹੱਕ ਵਿੱਚ ਬੋਲਦੇ ਹੋਏ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਚਾਰ ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਦਿੱਲੀ ਵਿਖੇ ਠੰਢ ਵਿੱਚ ਕਿਸਾਨ ਆਪਣੇ ਪਰਿਵਾਰਾਂ ਸਮੇਤ ਸੜਕਾਂ 'ਤੇ ਬੈਠੇ ਹੋਏ ਹਨ। ਪਰ ਮੋਦੀ ਸਰਕਾਰ ਨੂੰ ਕਿਸਾਨਾਂ ਦਾ ਦਰਦ ਦਿੱਖ ਨਹੀਂ ਰਿਹਾ। ਉਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਦੀ ਜਿੱਤ ਦੀ ਅਰਦਾਸ ਕੀਤੀ।