ਅਕਾਲੀ ਦਲ ਦੇ ਵਰਕਰ ਕਿਸਾਨ ਅੰਦੋਲਨ 'ਚ ਪੁੱਜਣ - UAPA ਅਧੀਨ ਕੇਸ ਦਰਜ
ਚੰਡੀਗੜ੍ਹ :ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਨੇ ਬੀਜੇਪੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕੀ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਕਿਸਾਨਾਂ 'ਤੇ UAPA ਅਧੀਨ ਕੇਸ ਦਰਜ ਕੀਤੇ ਜਾਣੇ ਸਰਾਸਰ ਗ਼ਲਤ ਹੈ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਹੈ ਕਿ ਸਾਰੇ ਤਕੜੇ ਹੋ ਕੇ ਵੱਡੀ ਗਿਣਤੀ 'ਚ ਕਿਸਾਨ ਅੰਦੋਲਨ 'ਚ ਪੁੱਜੋ ਅਤੇ ਕਿਸਾਨਾਂ ਦਾ ਡੱਟ ਕੇ ਸਾਥ ਦਿਓ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਨਾਲ ਹੀ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਟਿਕੈਤ ਸਾਬ੍ਹ ਨੂੰ ਰੋਦਿਂਆ ਵੇਖਿਆ ਨਹੀਂ ਜਾ ਰਿਹਾ ਸੀ ਤੇ ਲੋਕਾਂ ਨੂੰ ਉਨ੍ਹਾਂ ਨੇ ਹੱਕ ਸੱਚ ਦੀ ਲੜਾਈ ਵਿੱਚ ਡੱਟ ਕੇ ਖੜ੍ਹੇ ਹੋਣਾ ਚਾਹੀਦਾ।