ਅਕਾਲੀ ਦਲ ਵੱਲੋਂ ਮਹਿੰਗਾਈ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਹੱਲਾਬੋਲ - ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ
ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਰ ਰੋਜ਼ ਵੱਧ ਰਹੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਨਗਰ ਕੌਂਸਲ ਸਰਹਿੰਦ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਰੋਜ਼ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।