ਪੰਜਾਬ

punjab

ETV Bharat / videos

ਰੇਲਗੱਡੀਆਂ ਚਲਾਉਣ ਲਈ ਕੈਪਟਨ ਖ਼ੁਦ ਮੋਦੀ ਨੂੰ ਮਿਲੇ: ਸਿਕੰਦਰ ਸਿੰਘ ਮਲੂਕਾ - akali dals newly elected president brar

By

Published : Nov 9, 2020, 10:51 PM IST

ਤਲਵੰਡੀ ਸਾਬੋ: ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੇ ਸੋਮਵਾਰ ਪੰਜਾਬ ਵਿੱਚ ਰੇਲਾਂ ਨਾ ਚੱਲਣ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਸੰਜੀਦਾ ਨਹੀਂ ਹੁੰਦੇ ਅਤੇ ਪ੍ਰਧਾਨ ਮੰਤਰੀ ਨਾਲ ਗੱਲ ਨਹੀਂ ਕਰਦੇ ਮਸਲਾ ਹੱਲ ਨਹੀਂ ਹੋਣਾ। ਇਸ ਲਈ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨ। ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਨਿਯੁਕਤ ਕੀਤੇ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਸ਼ੁਕਰਾਨੇ ਲਈ ਤਖਤ ਸ੍ਰੀ ਦਮਦਮਾ ਸਾਹਿਬ ਵਿੱਖੇ ਮੱਥਾ ਵੀ ਟੇਕਿਆ। ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕਾਂ ਨੇ ਅਕਾਲੀ ਲੀਡਰਾਂ ਨੂੰ ਸਨਮਾਨਿਤ ਕੀਤਾ।

ABOUT THE AUTHOR

...view details