ਅਕਾਲੀ ਦਲ ਨੇ ਸਾੜੇ ਕਾਂਗਰਸੀਆਂ ਦੇ ਪੁਤਲੇ - ਅਕਾਲੀ ਦਲ
ਅੰਮ੍ਰਿਤਸਰ: ਕਾਂਗਰਸ ਪਾਰਟੀ (Congress Party) ਵੱਲੋਂ ਜਗਦੀਸ਼ ਟਾਈਟਲਰ ਨੂੰ ਪਾਰਟੀ ਅੰਦਰ ਉੱਚ ਅਹੁਦਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ (Punjab Congress) ਖ਼ਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਅੰਮ੍ਰਿਤਸਰ ਵਿਖੇ ਯੂਥ ਅਕਾਲੀ ਦਲ (Akali Dal) ਵੱਲੋਂ ਜਗਦੀਸ਼ ਟਾਈਟਲਰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਕਾਂਗਰਸ ਹਾਈਕਮਾਂਡ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਆਗੂ ਗੌਰਵ ਵਲਟੋਹਾ ਨੇ ਕਾਂਗਰਸ (Congress) ‘ਤੇ ਸਿੱਖਾਂ ਦੇ ਕਤਲੇਆਮ ਦੇ ਇਲਜ਼ਾਮ ਲਗਾਏ ਹਨ ਅਤੇ ਕਾਂਗਰਸ ਨੂੰ ਉਨ੍ਹਾਂ ਨੇ ਸਿੱਖ ਵਿਰੋਧੀ ਪਾਰਟੀ ਕਰਾਰ ਦਿੱਤਾ ਹੈ।