ਅਕਾਲੀ ਆਗੂ ਬਲਵਿੰਦਰ ਸੰਧੂ ਨੇ ਦਿਖਾਈ ਹਾਈਕਮਾਂਡ ਨੂੰ ਆਪਣੀ ਤਾਕਤ - Shiromani Akali Dal
ਰਾਏਕੋਟ: 2022 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਅਖਾੜਾ ਭੱਖ ਗਿਆ ਹੈ। ਜਿਸ ਨੂੰ ਲੈਕੇ ਇੱਕ ਪਾਸੇ ਜਿੱਥੇ ਲੀਡਰ ਇੱਕ ਦੂਜੇ ‘ਤੇ ਇਲਜ਼ਾਮ ਲਗਾ ਰਹੇ ਹਨ ਉੱਥੇ ਹੀ ਇਨ੍ਹਾਂ ਸਿਆਸੀ ਲੋਕਾਂ ਵੱਲੋਂ ਆਮ ਲੋਕਾਂ ਤੱਕ ਪਹੁੰਚਣ ਕਰਨ ਦੇ ਲਈ ਪਿੰਡਾਂ (Villages) ਦਾ ਦੌਰਾਨ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਮੂਹ ਆਗੂਆਂ ਤੇ ਵਰਕਰਾਂ ਵੱਲੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੇ ਹੱਕ ਵਿੱਚ ਭਰਵੀਂ ਮੀਟਿੰਗ (MEETING) ਕੀਤੀ। ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ ਸੰਧੂ ਨੇ ਪਾਰਟੀ ਹਾਈਕਮਾਂਡ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਇਨ੍ਹਾਂ ਅਕਾਲੀ ਵਰਕਰਾਂ ਨੇ ਮੰਗ ਕੀਤੀ ਹੈ ਕਿ ਪਾਰਟੀ ਹਾਈਕਮਾਂਡ ਜਲਦ ਹੀ ਬਲਵਿੰਦਰ ਸਿੰਘ ਸੰਧੂ ਨੂੰ ਹਲਕੇ ਤੋਂ ਉਮੀਦਵਾਰ ਐਲਾਨਣ।