ਟੈਕਸ ਦੀ ਘੱਟ ਰਿਕਵਰੀ ਸਰਕਾਰ ਦੀ ਨਾਲਾਇਕੀ: ਚੰਦੂਮਾਜਰਾ - prem singh chandumajra
ਸ੍ਰੀ ਫ਼ਤਹਿਗੜ੍ਹ ਸਹਿਬ ਦੇ ਪਿੰਡ ਭਗੜਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 45 ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਮੌਕੇ ਨਗਰ ਕੀਰਤਨ 'ਚ ਸ਼ਾਮਲ ਹੋਏ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਇਸ ਤਰ੍ਹਾਂ ਪੰਜਾਬ ਨੂੰ ਸਾਂਭਣਾ ਬਹੁਤ ਮੁਸ਼ਕਲ ਹੋ ਜਾਣਾ ਹੈ ਅਤੇ ਉਨ੍ਹਾਂ ਦੱਸਿਆ ਟੈਕਸ ਦੀ ਸੱਭ ਤੋਂ ਘੱਟ ਰਿਕਵਰੀ ਪੰਜਾਬ ਵਿੱਚ ਹੋਈ ਹੈ ਜੋ ਕਿ ਸਰਕਾਰ ਦੀ ਲਾਪਰਵਾਹੀ ਅਤੇ ਨਾਲਾਇਕੀ ਹੈ।