ਪੰਜਾਬ

punjab

ETV Bharat / videos

ਬਾਬਾ ਫ਼ਰੀਦ ਯੂਨੀਵਰਸਿਟੀ ਅੱਗੇ ਪ੍ਰਦਰਸ਼ਨਕਾਰੀਆਂ ਨੂੰ ਮਿਲੇ ਅਕਾਲੀ ਆਗੂ ਰੋਮਾਣਾ - Akali leader Romana meets protesters

By

Published : Nov 10, 2020, 5:38 PM IST

ਫ਼ਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੱਗੇ ਮੰਗਾਂ ਨੂੰ ਲੈ ਕੇ ਧਰਨਾ ਲਾ ਕੇ ਬੈਠੇ ਵੱਖ-ਵੱਖ ਸੂਬਿਆਂ ਦੇ ਬੀਐਸਸੀ ਨਰਸਿੰਗ ਦੇ ਵਿਦਿਆਰਥੀਆਂ ਨੂੰ ਮਿਲਣ ਲਈ ਮੰਗਲਵਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਧਰਨੇ 'ਚ ਪੁੱਜੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਇਹ ਵਿਦਿਆਰਥੀ ਵੱਖ-ਵੱਖ ਸੂਬਿਆਂ ਤੋਂ ਇਥੇ ਮੰਗਾਂ ਨੂੰ ਲੈ ਕੇ ਯੂਨੀਵਰਸਿਟੀ ਅੱਗੇ ਦੋ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ, ਪਰ ਨਾ ਤਾਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਨਾ ਪੰਜਾਬ ਸਰਕਾਰ ਇਨ੍ਹਾਂ ਦੀ ਕੋਈ ਸਾਰ ਲੈ ਰਹੀ ਹੈ। ਇਸ ਲਈ ਉਹ ਇਥੇ ਇਨ੍ਹਾਂ ਲਈ ਲੰਗਰ ਅਤੇ ਰਹਿਣ ਦਾ ਪ੍ਰਬੰਧ ਕਰਨ ਲਈ ਪੁੱਜੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਵਰਕਰ ਵੀ ਸੰਘਰਸ਼ ਵਿੱਚ ਪੂਰਾ ਸਾਥ ਦੇ ਰਹੇ ਹਨ।

ABOUT THE AUTHOR

...view details