ਬੀਜ ਘੁਟਾਲੇ ਨੂੰ ਲੈ ਕੇ ਅਕਾਲੀ ਆਗੂਆਂ ਨੇ ਗਵਰਨਰ ਦੇ ਨਾਂਅ 'ਤੇ ਡੀਸੀ ਨੂੰ ਦਿੱਤਾ ਮੰਗ ਪੱਤਰ - ਸ਼੍ਰੋਮਣੀ ਅਕਾਲੀ ਦਲ
ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵੱਲੋਂ ਗਵਰਨਰ ਪੰਜਾਬ ਦੇ ਨਾਂਅ ਬੀਜ ਘੁਟਾਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ 'ਚ ਮੰਗ ਕੀਤੀ ਗਈ ਕਿ ਇਸ ਘੁਟਾਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਵਫ਼ਦ ਵੱਲੋਂ ਸੂਬੇ ਵਿੱਚ ਮਾੜੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਲਈ ਪੱਤਰਕਾਰਾਂ 'ਤੇ ਝੂਠੇ ਕੇਸ ਦਰਜ ਕਰਨਾ ਅਤੇ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਇਸ ਸਰਕਾਰ ਦੇ ਨਿੱਤ ਦਿਨ ਦੇ ਕਾਰਜ ਬਣ ਗਏ ਹਨ।