ਅਕਾਲੀ ਦਲ ਵੱਲੋਂ ਕੀਤੇ ਤੋੜ ਵਿਛੋੜੇ ਦਾ ਅਕਾਲੀ ਆਗੂਆਂ ਨੇ ਕੀਤਾ ਸਵਾਗਤ - break up of the Akali Dal with bjp
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਬੀਜੇਪੀ ਨਾਲੋਂ ਕੀਤੇ ਗਏ ਤੋੜ ਵਿਛੋੜੇ ਦਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਅਕਾਲੀ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਿਥੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਅਤੇ ਬੀਜੇਪੀ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਬਿਲਾਂ ਦੇ ਵਿਰੋਧ ਵਿੱਚ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਭਾਜਪਾ ਨਾਲੋਂ ਨਾਤਾ ਤੋੜ ਕੇ ਵੱਡਾ ਅਤੇ ਇਤਿਹਾਸਕ ਫ਼ੈਸਲਾ ਲਿਆ ਹੈ। ਆਗੂਆਂ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਸਾਬਤ ਕਰ ਦਿੱਤਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਆਪਣੀ ਪਾਰਟੀ ਹੈ ਅਤੇ ਕਿਸਾਨੀ ਲਈ ਕੋਈ ਵੀ ਵੱਡੀ ਤੋਂ ਵੱਡੀ ਕੁਰਬਾਨੀ ਕਰ ਸਕਦੀ ਹੈ।